Hukamnama 19 10 2020

Hukamnama 19 10 2020

ੴ ਸਤਿਗੁਰ ਪ੍ਰਸਾਦਿ ॥

ਰਾਗੁ ਬਿਲਾਵਲੁ ਮਹਲਾ ੪

ਪੜਤਾਲ ਘਰੁ ੧੩ ॥ ਬੋਲਹੁ ਭਈਆ ਰਾਮ ਨਾਮੁ ਪਤਿਤ ਪਾਵਨੋ ॥ਹਰਿ ਸੰਤ ਭਗਤ ਤਾਰਨੋ ॥ਹਰਿ ਭਰਿਪੁਰੇ ਰਹਿਆ ॥ਜਲਿ ਥਲੇ ਰਾਮ ਨਾਮੁ ॥ਨਿਤ ਗਾਈਐ ਹਰਿ ਦੂਖ ਬਿਸਾਰਨੋ ॥੧॥ ਰਹਾਉ ॥ ਹਰਿ ਕੀਆ ਹੈ ਸਫਲ ਜਨਮੁ ਹਮਾਰਾ ॥ਹਰਿ ਜਪਿਆ ਹਰਿ ਦੂਖ ਬਿਸਾਰਨਹਾਰਾ ॥ਗੁਰੁ ਭੇਟਿਆ ਹੈ ਮੁਕਤਿ ਦਾਤਾ ॥ਹਰਿ ਕੀਈ ਹਮਾਰੀ ਸਫਲ ਜਾਤਾ ॥ਮਿਲਿ ਸੰਗਤੀ ਗੁਨ ਗਾਵਨੋ ॥੧॥

ਪੰਜਾਬੀ ਵਿਆਖਿਆ

ਹੇ ਭਾਈ! ਉਸ ਪਰਮਾਤਮਾ ਦਾ ਨਾਮ ਸਿਮਰਿਆ ਕਰ, ਜੋ ਵਿਕਾਰੀਆਂ ਨੂੰ ਪਵਿੱਤਰ ਬਣਾਣ ਵਾਲਾ ਹੈ,ਜੋ ਆਪਣੇ ਸੰਤਾਂ ਨੂੰ ਆਪਣੇ ਭਗਤਾਂ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾਣ ਵਾਲਾ ਹੈ,ਜੋ (ਸਾਰੇ ਜਗਤ ਵਿਚ) ਹਰ ਥਾਂ ਮੌਜੂਦ ਹੈ।ਜੋ ਪਾਣੀ ਵਿਚ ਹੈ, ਜੋ ਧਰਤੀ ਵਿਚ ਹੈ,ਜੋ (ਜੀਵਾਂ ਦੇ) ਸਾਰੇ ਦੁੱਖ ਦੂਰ ਕਰਨ ਵਾਲਾ ਹੈ, ਉਸ ਹਰੀ ਦੀ ਸਿਫ਼ਤ-ਸਾਲਾਹ ਦਾ ਗੀਤ ਸਦਾ ਗਾਣਾ ਚਾਹੀਦਾ ਹੈ ॥੧॥ ਰਹਾਉ॥ ਪਰਮਾਤਮਾ ਨੇ ਮੇਰੀ ਜ਼ਿੰਦਗੀ ਕਾਮਯਾਬ ਬਣਾ ਦਿੱਤੀ ਹੈ,(ਕਿਉਂਕਿ ਗੁਰੂ ਦੀ ਕਿਰਪਾ ਨਾਲ) ਮੈਂ ਉਸ ਪਰਮਾਤਮਾ ਦਾ ਨਾਮ ਜਪਣ ਲੱਗ ਪਿਆ ਹਾਂ, ਜੋ ਸਾਰੇ ਦੁੱਖਾਂ ਦਾ ਨਾਸ ਕਰਨ ਵਾਲਾ ਹੈ।ਵਿਕਾਰਾਂ ਤੋਂ ਖ਼ਲਾਸੀ ਦਿਵਾਣ ਵਾਲਾ ਗੁਰੂ ਮੈਨੂੰ ਮਿਲ ਪਿਆ,(ਇਸ ਕਰਕੇ) ਪਰਮਾਤਮਾ ਨੇ ਮੇਰੀ ਜੀਵਨ-ਜਾਤ੍ਰਾ ਕਾਮਯਾਬ ਕਰ ਦਿੱਤੀ ਹੈ।(ਹੁਣ) ਮੈਂ ਸਾਧ ਸੰਗਤ ਵਿਚ ਮਿਲ ਕੇ ਪ੍ਰਭੂ ਦੀ ਸਿਫ਼ਤ-ਸਾਲਾਹ ਦੇ ਗੀਤ ਗਾਂਦਾ ਹਾਂ ॥੧॥