Punjabi Daily Hukamnama Today 15th December 2019

Hukamnama 15.12.2019

ਸੋਰਠਿ ਮਹਲਾ ੩ ਦੁਤੁਕੀ ॥
ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ ਸਤਿਗੁਰ ਕੀ ਸੇਵਾ ਊਤਮ ਹੈ ਭਾਈ ਰਾਮ ਨਾਮਿ ਚਿਤੁ ਲਾਇ ॥੧॥ ਹਰਿ ਜੀਉ ਆਪੇ ਬਖਸਿ ਮਿਲਾਇ ॥ ਗੁਣਹੀਣ ਹਮ ਅਪਰਾਧੀ ਭਾਈ ਪੂਰੈ ਸਤਿਗੁਰਿ ਲਏ ਰਲਾਇ ॥ ਰਹਾਉ ॥ ਕਉਣ ਕਉਣ ਅਪਰਾਧੀ ਬਖਸਿਅਨੁ ਪਿਆਰੇ ਸਾਚੈ ਸਬਦਿ ਵੀਚਾਰਿ ॥ ਭਉਜਲੁ ਪਾਰਿ ਉਤਾਰਿਅਨੁ ਭਾਈ ਸਤਿਗੁਰ ਬੇੜੈ ਚਾੜਿ ॥੨॥ ਮਨੂਰੈ ਤੇ ਕੰਚਨ ਭਏ ਭਾਈ ਗੁਰੁ ਪਾਰਸੁ ਮੇਲਿ ਮਿਲਾਇ ॥ ਆਪੁ ਛੋਡਿ ਨਾਉ ਮਨਿ ਵਸਿਆ ਭਾਈ ਜੋਤੀ ਜੋਤਿ ਮਿਲਾਇ ॥੩॥ ਹਉ ਵਾਰੀ ਹਉ ਵਾਰਣੈ ਭਾਈ ਸਤਿਗੁਰ ਕਉ ਸਦ ਬਲਿਹਾਰੈ ਜਾਉ ॥ ਨਾਮੁ ਨਿਧਾਨੁ ਜਿਨਿ ਦਿਤਾ ਭਾਈ ਗੁਰਮਤਿ ਸਹਜਿ ਸਮਾਉ ॥੪॥ ਗੁਰ ਬਿਨੁ ਸਹਜੁ ਨ ਊਪਜੈ ਭਾਈ ਪੂਛਹੁ ਗਿਆਨੀਆ ਜਾਇ ॥ ਸਤਿਗੁਰ ਕੀ ਸੇਵਾ ਸਦਾ ਕਰਿ ਭਾਈ ਵਿਚਹੁ ਆਪੁ ਗਵਾਇ ॥੫॥ ਗੁਰਮਤੀ ਭਉ ਊਪਜੈ ਭਾਈ ਭਉ ਕਰਣੀ ਸਚੁ ਸਾਰੁ ॥ ਪ੍ਰੇਮ ਪਦਾਰਥੁ ਪਾਈਐ ਭਾਈ ਸਚੁ ਨਾਮੁ ਆਧਾਰੁ ॥੬॥ ਜੋ ਸਤਿਗੁਰੁ ਸੇਵਹਿ ਆਪਣਾ ਭਾਈ ਤਿਨ ਕੈ ਹਉ ਲਾਗਉ ਪਾਇ ॥ ਜਨਮੁ ਸਵਾਰੀ ਆਪਣਾ ਭਾਈ ਕੁਲੁ ਭੀ ਲਈ ਬਖਸਾਇ ॥੭॥ ਸਚੁ ਬਾਣੀ ਸਚੁ ਸਬਦੁ ਹੈ ਭਾਈ ਗੁਰ ਕਿਰਪਾ ਤੇ ਹੋਇ ॥ ਨਾਨਕ ਨਾਮੁ ਹਰਿ ਮਨਿ ਵਸੈ ਭਾਈ ਤਿਸੁ ਬਿਘਨੁ ਨ ਲਾਗੈ ਕੋਇ ॥੮॥੨॥

ਸੋਰਠਿ ਮਹਲਾ ੩ ਦੁਤੁਕੀ ॥
ਹੇ ਭਾਈ! ਗੁਣਾਂ ਤੋਂ ਸੱਖਣੇ ਜੀਵਾਂ ƒ ਸਤਿਗੁਰੂ ਦੀ ਸੇਵਾ ਵਿਚ ਲਾ ਕੇ ਪਰਮਾਤਮਾ ਆਪ ਹੀ ਬਖ਼ਸ਼ ਲੈਂਦਾ ਹੈ । ਹੇ ਭਾਈ! ਗੁਰੂ ਦੀ ਸ਼ਰਨ-ਸੇਵਾ ਬੜੀ ਸ੍ਰੇਸ਼ਟ ਹੈ, ਗੁਰੂ (ਸ਼ਰਨ ਪਏ ਮਨੁੱਖ ਦਾ) ਮਨ ਪਰਮਾਤਮਾ ਦੇ ਨਾਮ ਵਿਚ ਜੋੜ ਦੇਂਦਾ ਹੈ ।੧। ਹੇ ਭਾਈ! ਅਸੀ ਜੀਵ ਗੁਣਾਂ ਤੋਂ ਸੱਖਣੇ ਹਾਂ, ਵਿਕਾਰੀ ਹਾਂ । ਪੂਰੇ ਗੁਰੂ ਨੇ (ਜਿਨ੍ਹਾਂ ƒ ਆਪਣੀ ਸੰਗਤਿ ਵਿਚ) ਰਲਾ ਲਿਆ ਹੈ, ਉਹਨਾਂ ƒ ਪਰਮਾਤਮਾ ਆਪ ਹੀ ਮੇਹਰ ਕਰ ਕੇ (ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈ ।ਰਹਾਉ। ਹੇ ਪਿਆਰੇ! ਪਰਮਾਤਮਾ ਨੇ ਅਨੇਕਾਂ ਹੀ ਅਪਰਾਧੀਆਂ ƒ ਗੁਰੂ ਦੇ ਸੱਚੇ ਸ਼ਬਦ ਦੀ ਰਾਹੀਂ (ਆਤਮਕ ਜੀਵਨ ਦੀ) ਵਿਚਾਰ ਵਿਚ (ਜੋੜ ਕੇ) ਬਖ਼ਸ਼ਿਆ ਹੈ । ਹੇ ਭਾਈ! ਗੁਰੂ ਦੇ (ਸ਼ਬਦ-) ਜਹਾਜ਼ ਵਿਚ ਚਾੜ੍ਹ ਕੇ ਉਸ ਪਰਮਾਤਮਾ ਨੇ (ਅਨੇਕਾਂ ਜੀਵਾਂ ƒ) ਸੰਸਾਰ-ਸਮੁੰਦਰ ਤੋਂ ਪਾਰ ਲੰਘਾਇਆ ਹੈ ।੨। ਹੇ ਭਾਈ! ਜਿਨ੍ਹਾਂ ਮਨੁੱਖਾਂ ƒ ਪਾਰਸ-ਗੁਰੂ (ਆਪਣੀ ਸੰਗਤਿ ਵਿਚ) ਮਿਲਾ ਕੇ (ਪ੍ਰਭੂ-ਚਰਨਾਂ ਵਿਚ) ਜੋੜ ਦੇਂਦਾ ਹੈ, ਉਹ ਮਨੁੱਖ ਸੜੇ ਹੋਏ ਲੋਹੇ ਤੋਂ ਸੋਨਾ ਬਣ ਜਾਂਦੇ ਹਨ । ਹੇ ਭਾਈ! ਆਪਾ-ਭਾਵ ਤਿਆਗ ਕੇ ਉਹਨਾਂ ਦੇ ਮਨ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ । ਗੁਰੂ ਉਹਨਾਂ ਦੀ ਸੁਰਤਿ ƒ ਪ੍ਰਭੂ ਦੀ ਜੋਤਿ ਵਿਚ ਮਿਲਾ ਦੇਂਦਾ ਹੈ ।੩। ਹੇ ਭਾਈ! ਮੈਂ ਕੁਰਬਾਨ ਜਾਂਦਾ ਹਾਂ, ਮੈਂ ਕੁਰਬਾਨ ਜਾਂਦਾ ਹਾਂ, ਮੈਂ ਗੁਰੂ ਤੋਂ ਸਦਾ ਹੀ ਕੁਰਬਾਨ ਜਾਂਦਾ ਹਾਂ । ਹੇ ਭਾਈ! ਜਿਸ ਗੁਰੂ ਨੇ (ਮੈƒ) ਪਰਮਾਤਮਾ ਦਾ ਨਾਮ-ਖ਼ਜ਼ਾਨਾ ਦਿੱਤਾ ਹੈ, ਉਸ ਗੁਰੂ ਦੀ ਮਤਿ ਲੈ ਕੇ ਮੈਂ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹਾਂ ।੪। ਹੇ ਭਾਈ! ਆਤਮਕ ਜੀਵਨ ਦੀ ਸੂਝ ਵਾਲੇ ਮਨੁੱਖਾਂ ƒ ਜਾ ਕੇ ਪੁੱਛ ਲਵੋ, (ਇਹੀ ਉੱਤਰ ਮਿਲੇਗਾ ਕਿ) ਗੁਰੂ ਦੀ ਸ਼ਰਨ ਪੈਣ ਤੋਂ ਬਿਨਾ (ਮਨੁੱਖ ਦੇ ਅੰਦਰ) ਆਤਮਕ ਅਡੋਲਤਾ ਪੈਦਾ ਨਹੀਂ ਹੋ ਸਕਦੀ । (ਇਸ ਵਾਸਤੇ,) ਹੇ ਭਾਈ! ਤੂੰ ਭੀ (ਆਪਣੇ) ਅੰਦਰੋਂ ਆਪਾ-ਭਾਵ ਦੂਰ ਕਰ ਕੇ ਸਦਾ ਗੁਰੂ ਦੀ ਸੇਵਾ ਕਰਿਆ ਕਰ ।੫। ਹੇ ਭਾਈ! ਗੁਰੂ ਦੀ ਮਤਿ ਉਤੇ ਤੁਰਿਆਂ (ਮਨੁੱਖ ਦੇ ਅੰਦਰ ਪਰਮਾਤਮਾ ਵਾਸਤੇ) ਡਰ-ਅਦਬ ਪੈਦਾ ਹੁੰਦਾ ਹੈ । (ਆਪਣੇ ਅੰਦਰ) ਡਰ-ਅਦਬ (ਪੈਦਾ ਕਰਨਾ ਹੀ) ਕਰਨ-ਜੋਗ ਕੰਮ ਹੈ, ਇਹ ਕੰਮ ਸਦਾ-ਥਿਰ ਰਹਿਣ ਵਾਲਾ ਹੈ, ਇਹੀ ਕੰਮ (ਸਭ ਤੋਂ) ਸ੍ਰੇਸ਼ਟ ਹੈ । ਹੇ ਭਾਈ! (ਇਸ ਡਰ-ਅਦਬ ਦੀ ਬਰਕਤਿ ਨਾਲ) ਪਰਮਾਤਮਾ ਦੇ ਪਿਆਰ ਦਾ ਕੀਮਤੀ ਧਨ ਲੱਭ ਪੈਂਦਾ ਹੈ, ਪਰਮਾਤਮਾ ਦਾ ਸਦਾ-ਥਿਰ ਨਾਮ (ਜ਼ਿੰਦਗੀ ਦਾ) ਆਸਰਾ ਬਣ ਜਾਂਦਾ ਹੈ ।੬। ਹੇ ਭਾਈ! ਜੇਹੜੇ ਮਨੁੱਖ ਆਪਣੇ ਗੁਰੂ ਦਾ ਆਸਰਾ ਲੈਂਦੇ ਹਨ, ਮੈਂ ਉਹਨਾਂ ਦੀ ਚਰਨੀਂ ਲੱਗਦਾ ਹਾਂ । (ਇਸ ਤਰ੍ਹਾਂ) ਮੈਂ ਆਪਣਾ ਜੀਵਨ ਸੋਹਣਾ ਬਣਾ ਰਿਹਾ ਹਾਂ, ਮੈਂ ਆਪਣੇ ਸਾਰੇ ਖ਼ਾਨਦਾਨ ਵਾਸਤੇ ਭੀ ਪਰਮਾਤਮਾ ਦੀ ਬਖ਼ਸ਼ਸ਼ ਪ੍ਰਾਪਤ ਕਰ ਰਿਹਾ ਹਾਂ ।੭। ਹੇ ਭਾਈ! ਗੁਰੂ ਦੀ ਕਿਰਪਾ ਨਾਲ ਸਦਾ-ਥਿਰ ਹਰਿ-ਨਾਮ (ਹਿਰਦੇ ਵਿਚ ਆ ਵੱਸਦਾ) ਹੈ, ਸਿਫ਼ਤਿ-ਸਾਲਾਹ ਦੀ ਬਾਣੀ (ਹਿਰਦੇ ਵਿਚ ਆ ਵੱਸਦੀ) ਹੈ, ਸਿਫ਼ਤਿ-ਸਾਲਾਹ ਦਾ ਸ਼ਬਦ ਪ੍ਰਾਪਤ ਹੋ ਜਾਂਦਾ ਹੈ । ਹੇ ਨਾਨਕ! (ਆਖ—) ਹੇ ਭਾਈ! (ਗੁਰੂ ਦੀ ਕਿਰਪਾ ਨਾਲ) ਜਿਸ ਮਨੁੱਖ ਦੇ ਮਨ ਵਿਚ ਪਰਮਾਤਮਾ ਦਾ ਨਾਮ ਵੱਸ ਪੈਂਦਾ ਹੈ, ਉਸ ƒ (ਜੀਵਨ-ਸਫ਼ਰ ਵਿਚ) ਕੋਈ ਔਕੜ ਨਹੀਂ ਵਾਪਰਦੀ ।੮।੨।