Punjabi Daily Hukamnama Today 17th January 2020

Hukamnama 17.01.2020

ਸਲੋਕ ਮ; ੩ ॥
ਨਾਨਕ ਗਿਆਨੀ ਜਗੁ ਜੀਤਾ ਜਗਿ ਜੀਤਾ ਸਭੁ ਕੋਇ ॥ ਨਾਮੇ ਕਾਰਜ ਸਿਧਿ ਹੈ ਸਹਜੇ ਹੋਇ ਸੁ ਹੋਇ ॥ ਗੁਰਮਤਿ ਮਤਿ ਅਚਲੁ ਹੈ ਚਲਾਇ ਨ ਸਕੈ ਕੋਇ ॥ ਭਗਤਾ ਕਾ ਹਰਿ ਅੰਗੀਕਾਰੁ ਕਰੇ ਕਾਰਜੁ ਸੁਹਾਵਾ ਹੋਇ ॥ ਮਨਮੁਖ ਮੂਲਹੁ ਭੁਲਾਇਅਨੁ ਵਿਚਿ ਲਬੁ ਲੋਭੁ ਅਹੰਕਾਰੁ ॥ ਝਗੜਾ ਕਰਦਿਆ ਅਨਦਿਨੁ ਗੁਦਰੈ ਸਬਦਿ ਨ ਕਰੈ ਵੀਚਾਰੁ ॥ ਸੁਧਿ ਮਤਿ ਕਰਤੈ ਹਿਰਿ ਲਈ ਬੋਲਨਿ ਸਭੁ ਵਿਕਾਰੁ ॥ ਦਿਤੈ ਕਿਤੈ ਨ ਸੰਤੋਖੀਅਨਿ ਅੰਤਰਿ ਤ੍ਰਿਸਨਾ ਬਹੁਤੁ ਅਗ´ਾਨੁ ਅੰਧਾਰੁ ॥ ਨਾਨਕ ਮਨਮੁਖਾ ਨਾਲਹੁ ਤੁਟੀਆ ਭਲੀ ਜਿਨਾ ਮਾਇਆ ਮੋਹਿ ਪਿਆਰੁ ॥੧॥ ਮ; ੩ ॥ ਤਿਨ@ ਭਉ ਸੰਸਾ ਕਿਆ ਕਰੇ ਜਿਨ ਸਤਿਗੁਰੁ ਸਿਰਿ ਕਰਤਾਰੁ ॥ ਧੁਰਿ ਤਿਨ ਕੀ ਪੈਜ ਰਖਦਾ ਆਪੇ ਰਖਣਹਾਰੁ ॥ ਮਿਲਿ ਪ੍ਰੀਤਮ ਸੁਖੁ ਪਾਇਆ ਸਚੈ ਸਬਦਿ ਵੀਚਾਰਿ ॥ ਨਾਨਕ ਸੁਖਦਾਤਾ ਸੇਵਿਆ ਆਪੇ ਪਰਖਣਹਾਰੁ ॥੨॥ ਪਉੜੀ ॥ ਜੀਅ ਜੰਤ ਸਭਿ ਤੇਰਿਆ ਤੂ ਸਭਨਾ ਰਾਸਿ ॥ ਜਿਸ ਨੋ ਤੂ ਦੇਹਿ ਤਿਸੁ ਸਭੁ ਕਿਛੁ ਮਿਲੈ ਕੋਈ ਹੋਰੁ ਸਰੀਕੁ ਨਾਹੀ ਤੁਧੁ ਪਾਸਿ ॥ ਤੂ ਇਕੋ ਦਾਤਾ ਸਭਸ ਦਾ ਹਰਿ ਪਹਿ ਅਰਦਾਸਿ ॥ ਜਿਸ ਦੀ ਤੁਧੁ ਭਾਵੈ ਤਿਸ ਦੀ ਤੂ ਮੰਨਿ ਲੈਹਿ ਸੋ ਜਨੁ ਸਾਬਾਸਿ ॥ ਸਭੁ ਤੇਰਾ ਚੋਜੁ ਵਰਤਦਾ ਦੁਖੁ ਸੁਖੁ ਤੁਧੁ ਪਾਸਿ ॥੨॥

ਸਲੋਕ ਮ; ੩ ॥
ਹੇ ਨਾਨਕ! ਗਿਆਨਵਾਨ ਮਨੁੱਖ ਨੇ ਸੰਸਾਰ ਨੂੰ (ਭਾਵ, ਮਾਇਆ ਦੇ ਮੋਹ ਨੂੰ) ਜਿੱਤ ਲਿਆ ਹੈ, (ਤੇ ਗਿਆਨੀ ਤੋਂ ਬਿਨਾ) ਹਰ ਇਕ ਮਨੁੱਖ ਨੂੰ ਸੰਸਾਰ ਨੇ ਜਿੱਤਿਆ ਹੈ, (ਗਿਆਨੀ ਦੇ) ਅਸਲੀ ਕਰਨ ਵਾਲੇ ਕੰਮ (ਭਾਵ, ਮਨੁੱਖਾ ਜਨਮ ਨੂੰ ਸਵਾਰਨ) ਦੀ ਸਫਲਤਾ ਨਾਮ ਜਪਣ ਨਾਲ ਹੀ ਹੁੰਦੀ ਹੈ ਉਸ ਨੂੰ ਇਉਂ ਜਾਪਦਾ ਹੈ ਕਿ ਜੋ ਕੁਝ ਹੋ ਰਿਹਾ ਹੈ, ਪ੍ਰਭੂ ਦੀ ਰਜ਼ਾ ਵਿਚ ਹੋ ਰਿਹਾ ਹੈ । ਸਤਿਗੁਰੂ ਦੀ ਮੱਤ ਤੇ ਤੁਰਿਆਂ (ਗਿਆਨੀ ਮਨੁੱਖ ਦੀ) ਮੱਤ ਪੱਕੀ ਹੋ ਜਾਂਦੀ ਹੈ, ਕੋਈ (ਮਾਇਕ ਵਿਹਾਰ) ਉਸ ਨੂੰ ਡੁਲਾ ਨਹੀਂ ਸਕਦਾ (ਉਸ ਨੂੰ ਨਿਸਚਾ ਹੁੰਦਾ ਹੈ ਕਿ) ਪ੍ਰਭੂ ਭਗਤਾਂ ਦਾ ਸਾਥ ਨਿਭਾਉਂਦਾ ਹੈ (ਤੇ ਉਹਨਾਂ ਦਾ ਹਰੇਕ) ਕੰਮ ਰਾਸ ਆ ਜਾਂਦਾ ਹੈ ।ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਪ੍ਰਭੂ ਤੋਂ ਭੁੱਲੇ ਹੋਏ ਹਨ, ਕਿਉਂਕਿ ਉਹਨਾਂ ਦੇ ਅੰਦਰ ਲੱਬ ਲੋਭ ਤੇ ਅਹੰਕਾਰ ਹੈ । ਉਹਨਾਂ ਦਾ ਹਰੇਕ ਦਿਨ (ਲੱਬ ਲੋਭ ਆਦਿਕ ਸੰਬੰਧੀ) ਝਗੜਾ ਕਰਦਿਆਂ ਗੁਜ਼ਰਦਾ ਹੈ, ਉਹ ਗੁਰੂ ਦੇ ਸ਼ਬਦ ਵਿਚ ਵਿਚਾਰ ਨਹੀਂ ਕਰਦੇ । ਕਰਤਾਰ ਨੇ ਉਹਨਾਂ ਮਨਮੁਖਾਂ ਦੀ ਹੋਸ਼ ਤੇ ਅਕਲ ਖੋਹ ਲਈ ਹੈ ਉਹ ਨਿਰੇ ਵਿਕਾਰਾਂ ਦੇ ਬਚਨ ਹੀ ਬੋਲਦੇ ਹਨ, ਉਹ ਕਿਸੇ ਭੀ ਦਾਤਿ ਦੇ ਮਿਲਣ ਤੇ ਰੱਜਦੇ ਨਹੀਂ ਕਿਉਂਕਿ ਉਹਨਾਂ ਦੇ ਮਨ ਵਿਚ ਬੜੀ ਤ੍ਰਿਸ਼ਨਾ ਅਗਿਆਨ ਤੇ ਹਨੇਰਾ ਹੈ ।ਹੇ ਨਾਨਕ! (ਅਜੇਹੇ) ਮਨਮੁਖਾਂ ਨਾਲੋਂ ਸੰਬੰਧ ਟੁੱਟਾ ਹੋਇਆ ਹੀ ਚੰਗਾ ਹੈ, ਕਿਉਂਕਿ ਉਹਨਾਂ ਦਾ ਪਿਆਰ ਤਾਂ ਮਾਇਆ ਦੇ ਮੋਹ ਵਿਚ ਹੈ ।੧।ਜਿਨ੍ਹਾਂ ਦੇ ਸਿਰ ਪ੍ਰਭੂ ਤੇ ਗੁਰੂ ਹੈ (ਭਾਵ, ਜੋ ਪ੍ਰਭੂ ਤੇ ਗੁਰੂ ਨੂੰ ਰਾਖਾ ਸਮਝਦੇ ਹਨ), ਡਰ ਤੇ ਚਿੰਤਾ ਉਹਨਾਂ ਦਾ ਕੀਹ ਵਿਗਾੜ ਸਕਦੇ ਹਨ? ਰੱਖਿਆ ਕਰਨ ਵਾਲਾ ਪ੍ਰਭੂ ਆਪ ਉਹਨਾਂ ਦੀ ਲਾਜ ਸਦਾ ਤੋਂ ਰੱਖਦਾ ਆਇਆ ਹੈ ।ਹੇ ਨਾਨਕ! ਜੋ ਸੁਖਦਾਤਾ ਪ੍ਰਭੂ ਆਪ ਹੀ (ਸਭ ਦੀ) ਪਰਖ ਕਰਨ ਵਾਲਾ ਹੈ ਉਸ ਦੀ ਉਹ ਸੇਵਾ ਕਰਦੇ ਹਨ, ਤੇ (ਇਸ ਤਰ੍ਹਾਂ) ਸੱਚੇ ਸ਼ਬਦ ਦੀ ਰਾਹੀਂ ਵੀਚਾਰ ਕਰ ਕੇ ਤੇ ਹਰੀ ਪ੍ਰੀਤਮ ਨੂੰ ਮਿਲ ਕੇ ਸੁਖ ਪਾਉਂਦੇ ਹਨ ।੨।ਹੇ ਹਰੀ! ਸਾਰੇ ਜੀਅ ਜੰਤ ਤੇਰੇ ਹਨ, ਤੂੰ ਸਭਨਾਂ ਦਾ ਖ਼ਜ਼ਾਨਾ ਹੈਂ, ਜਿਸ ਮਨੁੱਖ ਨੂੰ ਤੂੰ (ਆਪਣੇ ਨਾਮ ਦੀ) ਦਾਤਿ ਬਖਸ਼ਦਾ ਹੈਂ, ਉਸ ਨੂੰ (ਮਾਨੋ) ਹਰੇਕ ਸ਼ੈ ਮਿਲ ਜਾਂਦੀ ਹੈ (ਕਿਉਂਕਿ ਰੋਕਣ ਵਾਲਾ) ਹੋਰ ਕੋਈ ਤੇਰਾ ਸ਼ਰੀਕ ਤੇਰੇ ਕੋਲ ਨਹੀਂ ਹੈ, ਤੂੰ ਇਕੱਲਾ ਆਪ ਸਭਨਾਂ ਦਾ ਦਾਤਾ ਹੈਂ (ਇਸ ਕਰ ਕੇ) ਹੇ ਹਰੀ! (ਸਭ ਜੀਵਾਂ ਦੀ) ਤੇਰੇ ਅੱਗੇ ਹੀ ਬੇਨਤੀ ਹੁੰਦੀ ਹੈ; ਜਿਸਦੀ ਬੇਨਤੀ ਤੈਨੂੰ ਚੰਗੀ ਲਗੇ, ਉਸਦੀ ਤੂੰ ਪ੍ਰਵਾਨ ਕਰ ਲੈਂਦਾ ਹੈਂ ਤੇ ਉਸ ਮਨੁੱਖ ਨੂੰ ਸ਼ਾਬਾਸ਼ੇ ਮਿਲਦੀ ਹੈ । ਇਹ ਸਾਰਾ ਤੇਰਾ ਹੀ ਕੌਤਕ ਵਰਤ ਰਿਹਾ ਹੈ, (ਸਭਨਾਂ ਦਾ) ਦੁੱਖ ਤੇ ਸੁਖ (ਦਾ ਤਰਲਾ) ਤੇਰੇ ਕੋਲ ਹੀ ਹੁੰਦਾ ਹੈ ।੨।