Punjabi Daily Hukamnama Today 7th December 2019

Hukamnama 07.12.2019

ਸੋਰਠਿ ਮਹਲਾ ੫ ॥
ਗੁਰ ਅਪੁਨੇ ਬਲਿਹਾਰੀ ॥ ਜਿਨਿ ਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥ ਸੰਤਹੁ ਤਿਸੁ ਬਿਨੁ ਅਵਰੁ ਨ ਕੋਈ ॥ ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥ ਪ੍ਰਭਿ ਅਪਨੈ ਵਰ ਦੀਨੇ ॥ ਸਗਲ ਜੀਅ ਵਸਿ ਕੀਨੇ ॥ ਜਨ ਨਾਨਕ ਨਾਮੁ ਧਿਆਇਆ ॥ ਤਾ ਸਗਲੇ ਦੂਖ ਮਿਟਾਇਆ ॥੨॥੫॥੬੯॥

ਸੋਰਠਿ ਮਹਲਾ ੫ ॥
ਹੇ ਸੰਤ ਜਨੋ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਜਿਸ ਨੇ (ਪ੍ਰਭੂ ਦੇ ਨਾਮ ਦੀ ਦਾਤਿ ਦੇ ਕੇ) ਪੂਰੀ ਤਰ੍ਹਾਂ (ਮੇਰੀ) ਇੱਜ਼ਤ ਰੱਖ ਲਈ ਹੈ । ਹੇ ਭਾਈ! ਜੇਹੜਾ ਭੀ ਮਨੁੱਖ ਸਦਾ ਆਪਣੇ ਪ੍ਰਭੂ ਦਾ ਧਿਆਨ ਧਰਦਾ ਹੈ ਉਹ ਮਨ-ਮੰਗੀਆਂ ਮੁਰਾਦਾਂ ਪ੍ਰਾਪਤ ਕਰ ਲੈਂਦਾ ਹੈ ।੧। ਹੇ ਸੰਤ ਜਨੋ! ਉਸ ਪਰਮਾਤਮਾ ਤੋਂ ਬਿਨਾ (ਜੀਵਾਂ ਦਾ) ਕੋਈ ਹੋਰ (ਰਾਖਾ) ਨਹੀਂ । ਉਹੀ ਪਰਮਾਤਮਾ ਜਗਤ ਦਾ ਮੂਲ ਹੈ ।ਰਹਾਉ। ਹੇ ਸੰਤ ਜਨੋ! ਪਿਆਰੇ ਪ੍ਰਭੂ ਨੇ (ਜੀਵਾਂ É) ਸਭ ਬਖ਼ਸ਼ਸ਼ਾਂ ਕੀਤੀਆਂ ਹੋਈਆਂ ਹਨ, ਸਾਰੇ ਜੀਵਾਂ É ਉਸ ਨੇ ਆਪਣੇ ਵੱਸ ਵਿਚ ਕਰ ਰੱਖਿਆ ਹੋਇਆ ਹੈ । ਹੇ ਦਾਸ ਨਾਨਕ! (ਆਖóਜਦੋਂ ਭੀ ਕਿਸੇ ਨੇ) ਪਰਮਾਤਮਾ ਦਾ ਨਾਮ ਸਿਮਰਿਆ, ਤਦੋਂ ਉਸ ਨੇ ਆਪਣੇ ਸਾਰੇ ਦੁੱਖ ਦੂਰ ਕਰ ਲਏ ।੨।੫।੬੯।